18 ਸਾਲਾ ਨੌਜਵਾਨ ਨੇ ਕੀਤੀ ਖੁਦਕੁਸ਼ੀ

ਗੁਰੂ ਹਰ ਸਹਾਏ, (ਫ਼ਿਰੋਜ਼ਪੁਰ), 6 ਜੂਨ (ਕਪਿਲ ਕੰਧਾਰੀ)- ਗੁਰੂ ਹਰ ਸਹਾਏ ਵਿਖੇ ਇਕ 18 ਸਾਲਾ ਕਰੀਬ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਕ ਚਲਾਨਾ ਪੁੱਤਰ ਵਿਨੋਦ ਕੁਮਾਰ ਚਲਾਨਾ ਵਲੋਂ ਬੀਤੀ ਰਾਤ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਨੂੰ ਗਲੀ ਦੇ ਹੀ ਕੁਝ ਲੋਕਾਂ ਵਲੋਂ ਕਾਰਾਂ ਧੋਣ ਤੋਂ ਰੋਕਿਆ ਜਾਂਦਾ ਸੀ ਅਤੇ ਕੁਝ ਦਿਨ ਪਹਿਲਾਂ ਗਲੀ ਦੇ ਕੁਝ ਲੋਕਾਂ ਵਲੋਂ ਇਸ ਸੰਬੰਧੀ ਕਿਸੇ ਦਫ਼ਤਰ ਵਿਚ ਉਸ ਦੀ ਸ਼ਿਕਾਇਤ ਵੀ ਕੀਤੀ ਸੀ, ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੇ ਅਧਿਕਾਰੀਆਂ ਵਲੋਂ ਉਸ ਦਾ ਕੰਮ ਬੰਦ ਕਰਵਾ ਦਿੱਤਾ ਸੀ ਅਤੇ ਕੰਮਕਾਜ ਬੰਦ ਹੋਣ ਕਰਕੇ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਅਤੇ ਉਸ ਵਲੋਂ ਰਾਤ ਨੂੰ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਜਿਨ੍ਹਾਂ ਦੇ ਕਾਰਨ ਉਨਾਂ ਦੇ ਨੌਜਵਾਨ ਲੜਕੇ ਦੀ ਮੌਤ ਹੋਈ ਹੈ, ਉਨ੍ਹਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ।