ਕਰਨਾਟਕ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ, ਜਨਜੀਵਨ ਪ੍ਰਭਾਵਿਤ

ਬੈਂਗਲੂਰੂ , 8 ਜੂਨ - ਭਾਰੀ ਮੀਂਹ ਕਾਰਨ ਕਰਨਾਟਕ ਦੇ ਧਾਰਵਾੜ ਜ਼ਿਲ੍ਹੇ ਦੇ ਕਈ ਹਿੱਸਿਆਂ ਵਿਚ ਪਾਣੀ ਭਰ ਗਿਆ ਹੈ। ਭਾਰੀ ਮੀਂਹ ਤੋਂ ਬਾਅਦ ਨੀਵੇਂ ਇਲਾਕਿਆਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਸਥਾਨਕ ਲੋਕਾਂ ਨੂੰ ਆਉਣ-ਜਾਣ ਵਿਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਮੀਂਹ ਕਾਰਨ ਸੜਕਾਂ 'ਤੇ ਪਾਣੀ ਜਮ੍ਹਾਂ ਹੋ ਗਿਆ ਹੈ ਅਤੇ ਕਈ ਥਾਵਾਂ 'ਤੇ ਵਾਹਨਾਂ ਦੀ ਰਫ਼ਤਾਰ ਰੁਕ ਗਈ ਹੈ। ਮੀਂਹ ਕਾਰਨ ਕੁਝ ਦੁਕਾਨਾਂ ਅਤੇ ਘਰਾਂ ਵਿਚ ਪਾਣੀ ਦਾਖ਼ਲ ਹੋਣ ਦੀਆਂ ਵੀ ਰਿਪੋਰਟਾਂ ਆਈਆਂ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਕੁਝ ਘੰਟਿਆਂ ਵਿਚ ਮੀਂਹ ਜਾਰੀ ਰਹਿਣ ਦੀ ਸੰਭਾਵਨਾ ਹੈ। ਪ੍ਰਸ਼ਾਸਨ ਨੇ ਪਾਣੀ ਭਰੇ ਇਲਾਕਿਆਂ ਵਿਚ ਨਿਗਰਾਨੀ ਵਧਾ ਦਿੱਤੀ ਹੈ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।