'ਆਪ' ਦਾ ਮੁੱਖ ਉਦੇਸ਼ ਕੇਜਰੀਵਾਲ ਨੂੰ ਰਾਜ ਸਭਾ ’ਚ ਭੇਜਣਾ

ਲੁਧਿਆਣਾ, 8 ਜੂਨ (ਭੁਪਿੰਦਰ ਸਿੰਘ ਬੈਂਸ)-ਆਮ ਆਦਮੀ ਪਾਰਟੀ ਦਾ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ’ਚ ਮੁੱਖ ਉਦੇਸ਼ ਸਿਰਫ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਤੱਕ ਪਹੁੰਚਾਉਣਾ ਹੈ, ਜਦਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਆਪਸੀ ਫੁੱਟ ਦਾ ਸ਼ਿਕਾਰ ਹੋ ਕੇ ਇਕ ਦੂਸਰੇ ਨਾਲ ਉਲਝੇ ਹੋਏ ਹਨ। ਇਸ ਲਈ ਜ਼ਿਮਨੀ ਚੋਣ ’ਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਜੀਵਨ ਗੁਪਤਾ ਦੀ ਸਥਿਤੀ ਕਾਫੀ ਮਜ਼ਬੂਤ ਹੈ ਅਤੇ ਚੋਣ ਨਤੀਜੇ ਭਾਜਪਾ ਦੇ ਹੱਕ ’ਚ ਆਉਣਗੇ। ਇਹ ਦਾਅਵਾ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਬਾਅਦ ਦੁਪਹਿਰ ਭਾਜਪਾ ਉਮੀਦਵਾਰ ਜੀਵਨ ਗੁਪਤਾ ਦੇ ਹੱਕ ’ਚ ਚੋਣ ਪ੍ਰਚਾਰ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਕੇਂਦਰੀ ਰਾਜ ਮੰਤਰੀ ਬਿੱਟੂ ਨੇ ਕਿਹਾ ਕਿ ਜ਼ਿਮਨੀ ਚੋਣ ’ਚ ਹਲਕਾ ਪੱਛਮੀ ਦੇ ਵੋਟਰ ਭਾਜਪਾ ਉਮੀਦਵਾਰ ਨੂੂੰ ਆਪਣੀ ਵੋਟ ਦੇਣ ਦਾ ਮਨ ਬਣਾ ਚੁੱਕੇ ਹਨ।