ਛੇਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ

ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਛੇਵੇਂ ਪਾਤਿਸ਼ਾਹ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰਮਤਿ ਵਿਚਾਰਾਂ ਵੀ ਸਾਂਝੀਆਂ ਕੀਤੀਆਂ ਗਈਆਂ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਪੰਜ ਪਿਆਰੇ ਸਾਹਿਬਾਨ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਰਜਿੰਦਰ ਸਿੰਘ ਰੂਬੀ, ਨਰਿੰਦਰ ਸਿੰਘ ਮਥਰੇਵਾਲ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ। ਸ਼ਾਮ ਨੂੰ ਪ੍ਰਕਾਸ਼ ਪੁਰਬ ਦੀ ਖੁਸ਼ੀ ਵਿਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੁੰਦਰ ਦੀਪਮਾਲਾ ਹੋਵੇਗੀ।