ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬਣਾਏ ਨਵੇਂ ਸ਼ੈੱਡ ਦਾ ਉਦਘਾਟਨ

ਅੰਮ੍ਰਿਤਸਰ, 12 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਭਾਈ ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਸੰਗਤਾਂ ਦੀ ਸਹੂਲਤ ਲਈ ਬਣਵਾਏ ਸ਼ੈੱਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਭਾਈ ਗੁਰਇਕਬਾਲ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਪ੍ਰਤਾਪ ਸਿੰਘ ਓ.ਐਸ.ਡੀ. ਸਤਬੀਰ ਸਿੰਘ ਧਾਮੀ, ਮੈਨੇਜਰ ਜਤਿੰਦਰ ਪਾਲ ਸਿੰਘ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਵੀ ਹਾਜ਼ਰ ਸਨ।