ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਮੌਸਮ ਹੋਇਆ ਸੁਹਾਵਣਾ

ਚੰਡੀਗੜ੍ਹ/ਮੁਹਾਲੀ, 15 ਜੂਨ - ਚੰਡੀਗੜ੍ਹ ਅਤੇ ਮੁਹਾਲੀ ਵਿਚ ਹਲਕੀ ਹਲਕੀ ਹੋ ਰਹੀ ਬਾਰਿਸ਼ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਅੱਤ ਦੀ ਗਰਮੀ ਪੈ ਰਹੀ ਸੀ ਤੇ ਮੌਸਮ ਵਿਭਾਗ ਵਲੋਂ ਮੀਂਹ ਦੀ ਭਵਿੱਖਵਾਣੀ ਕੀਤੀ ਗਈ ਸੀ।