JALANDHAR WEATHER

ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਭਲਾ ਕਰ ਸਕਦੀ ਹੈ - ਬਿਕਰਮ ਸਿੰਘ ਮਜੀਠੀਆ

ਲੁਧਿਆਣਾ, 15 ਜੂਨ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੁਧਿਆਣਾ ਪੱਛਮੀ ਤੋਂ ਪਾਰਟੀ ਉਮੀਦਵਾਰ ਸੰਜੀਵ ਅਰੋੜਾ ਦੇ ਜ਼ਿਮਨੀ ਚੋਣ ਜਿੱਤਣ ’ਤੇ ਉਨ੍ਹਾਂ ਨੂੰ ਮੰਤਰੀ ਬਣਾਏ ਜਾਣ ਦਾ ਐਲਾਨ ਕਰ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਬੜ ਦੀ ਮੋਹਰ ਬਣਾ ਕੇ ਰੱਖ ਦਿੱਤਾ ਹੈ। ਅਕਾਲੀ ਆਗੂ ਅੱਜ ਇਥੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨਾਲ ਮਿਲ ਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਇਸ ਗੱਲ ਦਾ ਸੰਕੇਤ ਹੈ ਕਿ ਅਕਾਲੀ ਆਗੂ ਪੰਜਾਬ ਦੀ ਖ਼ਾਤਰ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਦੇ ਪੰਜਾਬੀਆਂ ਦੇ ਸੱਦੇ ਨੂੰ ਹੁੰਗਾਰਾ ਭਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦਾ ਭਲਾ ਕਰ ਸਕਦੀ ਹੈਇਸ ਮੌਕੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਇਹ ਐਲਾਨ ਇਸ ਕਰ ਕੇ ਕੀਤਾ ਗਿਆ ਕਿਉਂਕਿ ਆਪ ਨੇ ਮਹਿਸੂਸ ਕਰ ਲਿਆ ਹੈ ਕਿ ਸੰਜੀਵ ਅਰੋੜਾ ਚੋਣ ਹਾਰ ਰਹੇ ਹਨ ਅਤੇ ਇਸ ਕਾਰਣ ਕੇਜਰੀਵਾਲ ਦੇ ਰਾਜ ਸਭਾ ਵਿਚ ਜਾਣ ਦੀ ਸੰਭਾਵਨਾ ਘੱਟ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ