ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦਾ ਹੋਇਆ ਅੰਤਿਮ ਸੰਸਕਾਰ

ਰਾਜਕੋਟ, 16 ਜੂਨ-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦਾ ਅੰਤਿਮ ਸੰਸਕਾਰ ਰਾਜਕੋਟ ਵਿਚ ਹੋਇਆ। ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਵੀ ਮੌਜੂਦ ਹਨ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ ਪੂਰੇ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ।