ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕ੍ਰੋਏਸ਼ੀਆ ਪੁੱਜੇ

ਨਵੀਂ ਦਿੱਲੀ, 18 ਜੂਨ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੈਨੇਡਾ ਦੇ ਕਾਨਾਨਾਸਕਿਸ ਦੀ ਆਪਣੀ ਫੇਰੀ ਸਮਾਪਤ ਕਰਨ ਤੋਂ ਬਾਅਦ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ, ਕ੍ਰੋਏਸ਼ੀਆ ਦੇ ਜ਼ਾਗਰੇਬ ਪਹੁੰਚੇ। ਜਿਥੇ ਉਨ੍ਹਾਂ ਨੇ 51ਵੇਂ G7 ਸੰਮੇਲਨ ਵਿਚ ਹਿੱਸਾ ਲਿਆ। ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਕ੍ਰੋਏਸ਼ੀਆ ਦਾ ਪਹਿਲਾ ਦੌਰਾ ਹੋਵੇਗਾ ਜੋ ਕਿ ਦੁਵੱਲੇ ਸਬੰਧਾਂ ਵਿਚ ਇਕ ਮਹੱਤਵਪੂਰਨ ਮੀਲ ਪੱਥਰ ਹੈ।