ਲੁਧਿਆਣਾ (ਪੱਛਮੀ) ਜ਼ਿਮਨੀ ਚੋਣ: ‘ਆਪ’ ਉਮੀਦਵਾਰ ਸੰਜੀਵ ਅਰੋੜਾ ਨੇ ਪਾਈ ਵੋਟ

ਲੁਧਿਆਣਾ, 19 ਜੂਨ- ਲੁਧਿਆਣਾ ਪੱਛਮੀ ਵਿਧਾਨ ਸਭਾ ਉਪ-ਚੋਣ ਲਈ ‘ਆਪ’ ਉਮੀਦਵਾਰ, ਸੰਜੀਵ ਅਰੋੜਾ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਪੁੱਜੇ। ਇਸ ਮੌਕੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ਆਪਣੀ ਵੋਟ ਪਾ ਦਿੱਤੀ ਹੈ ਤੇ ਮੈਂ ਲੁਧਿਆਣਾ ਦੇ ਲੋਕਾਂ ਨੂੰ ਵੀ ਆਪਣੀ ਵੋਟ ਪਾਉਣ ਦੀ ਅਪੀਲ ਕਰਦਾ ਹਾਂ।