JALANDHAR WEATHER

ਭੇਤਭਰੀ ਹਾਲਤ 'ਚ ਨੌਜਵਾਨ ਦੀ ਲਾਸ਼ ਬਰਾਮਦ

ਕੋਟਲੀ ਸੂਰਤ ਮੱਲੀ, (ਗੁਰਦਾਸਪੁਰ), 19 ਜੂਨ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲੀ ਅਧੀਨ ਪੈਂਦੇ ਪਿੰਡ ਸ਼ਿਕਾਰ ਨੇੜਿਓਂ  ਅੱਜ ਦੁਪਹਿਰੇ ਭੇਤਭਰੀ ਹਾਲਤ ਵਿਚ ਪੁਲਿਸ ਨੂੰ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਦਿੰਦਿਆਂ ਏ.ਐਸ.ਆਈ. ਹਰਜੀਤ ਸਿੰਘ ਨੇ ਕਿਹਾ ਕਿ ਦੁਪਹਿਰ ਸਮੇਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਸ਼ਿਕਾਰ ਤੋਂ ਗਾਜ਼ੀ ਨੰਗਲ ਨੂੰ ਜਾਂਦੇ ਲਿੰਕ ਰਸਤੇ ਉਤੇ ਦਰੱਖਤ ਹੇਠਾਂ ਇਕ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਪੁਲਿਸ ਪਾਰਟੀ ਸਮੇਤ ਮੌਕੇ ਉਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਪਰ ਲਾਸ਼ ਦੀ ਅਜੇ ਤੱਕ ਪਛਾਣ ਨਹੀਂ ਹੋਈ ਤੇ ਨੌਜਵਾਨ ਦੀ ਲਾਸ਼ ਦੀ ਪਛਾਣ ਕਰਨ ਲਈ ਯਤਨ ਕੀਤੇ ਜਾ ਰਹੇ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ