ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈ ਵਿਜੀਲੈਂਸ ਦੀ ਟੀਮ- ਸੂਤਰ

ਚੰਡੀਗੜ੍ਹ, 1 ਜੁਲਾਈ- ਬਿਕਰਮ ਸਿੰਘ ਮਜੀਠੀਆ ਡਰੱਗ ਮਨੀ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਮਜੀਠੀਆ ਦੇ ਟਿਕਾਣਿਆਂ ’ਤੇ ਇਕੋ ਸਮੇਂ ਛਾਪੇਮਾਰੀ ਕੀਤੀ ਗਈ। ਸੂਤਰਾਂ ਨੇ ਦੱਸਿਆ ਕਿ ਮਜੀਠੀਆ ਦੀ ਨਿਸ਼ਾਨਦੇਹੀ ਅਤੇ ਗਵਾਹਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਵਿਜੀਲੈਂਸ ਟੀਮ ਅੱਜ ਬਿਕਰਮ ਸਿੰਘ ਮਜੀਠੀਆ ਨਾਲ ਮਜੀਠਾ ਜਾ ਸਕਦੀ ਹੈ ਤੇ ਟੀਮ ਮੋਹਾਲੀ ਤੋਂ ਰਵਾਨਾ ਹੋ ਗਈ ਹੈ।