ਹਿਮਾਚਲ: ਨਾਲਾਗੜ੍ਹ ਵਿਚ ਪਲਟੀ ਬੱਸ, ਕਈ ਜ਼ਖਮੀ

ਨਾਲਾਗੜ੍ਹ, 1 ਜੁਲਾਈ - ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿਚ ਮੀਂਹ ਦੌਰਾਨ ਨਾਲਾਗੜ੍ਹ-ਸਵਰਘਾਟ ਸੜਕ ’ਤੇ ਇਕ ਵੱਡਾ ਸੜਕ ਹਾਦਸਾ ਵਾਪਰਿਆ। ਜਾਣਕਾਰੀ ਅਨੁਸਾਰ ਇਕ ਹਰਿਆਣਾ ਰੋਡਵੇਜ਼ ਦੀ ਬੱਸ ਪਲਟਣ ਨਾਲ 44 ਤੋਂ ਵੱਧ ਯਾਤਰੀ ਜ਼ਖਮੀ ਹੋ ਗਏ। ਪੁਲਿਸ ਅਤੇ ਪ੍ਰਸ਼ਾਸਨ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।