ਨਵੀਂ ਮੁੰਬਈ ਵਿਚ 1 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਪੰਜਾਬੀ ਗ੍ਰਿਫ਼ਤਾਰ
ਠਾਣੇ, 1 ਜੁਲਾਈ- ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੇ ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿਚ 1.05 ਲੱਖ ਰੁਪਏ ਦੀ ਹੈਰੋਇਨ ਜ਼ਬਤ ਕਰਨ ਤੋਂ ਬਾਅਦ ਪੰਜਾਬ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਕਬਜ਼ੇ ਵਿਚੋਂ 35 ਗ੍ਰਾਮ ਹੈਰੋਇਨ, ਜੋ ਕਿ ਗੇਂਦ ਅਤੇ ਪੱਥਰ ਦੇ ਰੂਪ ਵਿਚ ਸੀ, ਜ਼ਬਤ ਕੀਤੀ ਗਈ। ਮੁਲਜ਼ਮਾਂ ਦੀ ਪਛਾਣ ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ (31) ਅਤੇ ਸੁਖਵਿੰਦਰ ਸਿੰਘ ਪੁੱਤਰ ਮੁਕਨਾਰ ਸਿੰਘ (59) ਵਜੋਂ ਹੋਈ ਹੈ, ਦੋਵੇਂ ਤਰਨਤਾਰਨ ਦੇ ਰਹਿਣ ਵਾਲੇ ਹਨ। ਅਧਿਕਾਰੀ ਨੇ ਕਿਹਾ ਕਿ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ (ਐਨਡੀਪੀਐਸ) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਭਾਵਤ ਤੌਰ ’ਤੇ ਇਕ ਵੱਡੀ ਡਰੱਗ ਵੰਡ ਲੜੀ ਵਿਚ ਸ਼ਾਮਿਲ ਸਨ।