JALANDHAR WEATHER

ਕਰੰਟ ਲੱਗਣ ਕਾਰਨ 2 ਵਿਅਕਤੀਆਂ ਦੀ ਮੌਤ

ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 1 ਜੁਲਾਈ (ਸਰਬਜੀਤ ਸਿੰਘ ਧਾਲੀਵਾਲ)-ਅੱਜ ਨੇੜਲੇ ਪਿੰਡ ਫਤਹਿਗੜ੍ਹ ਵਿਖੇ ਇਕ ਪੋਲਟਰੀ ਫਾਰਮ 'ਚ ਦੋ ਵਿਅਕਤੀਆਂ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਵਿਅਕਤੀਆਂ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਲਹਿਰਾ ਦੇ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਨੇ ਦੱਸਿਆ ਕਿ ਫਤਹਿਗੜ੍ਹ ਪਿੰਡ ਦੇ ਇਕ ਪੋਲਟਰੀ ਫਾਰਮ 'ਚ ਇਕ ਪ੍ਰਵਾਸੀ ਮਜ਼ਦੂਰ ਬੀਰੂ ਵਲੋਂ ਜ਼ਮੀਨ ਨੂੰ ਲਿੱਪਿਆ ਜਾ ਰਿਹਾ ਸੀ ਤਾਂ ਇਸ ਦੌਰਾਨ ਪ੍ਰਵਾਸੀ ਮਜ਼ਦੂਰ ਬੀਰੂ ਦਾ ਫਾਰਮ 'ਚ ਲੱਗੇ ਐਗਜਿਸ਼ਟ ਫੈਨ ਨਾਲ ਅਚਾਨਕ ਹੱਥ ਲੱਗਣ ਕਾਰਨ ਕਰੰਟ ਲੱਗ ਗਿਆ। ਜਦੋਂ ਉਸ ਨਾਲ ਕੰਮ ਕਰ ਰਿਹਾ ਹਰਪ੍ਰੀਤ ਸਿੰਘ ਉਸ ਨੂੰ ਕਰੰਟ ਤੋਂ ਬਚਾਉਣ ਲੱਗਾ ਤਾਂ ਉਹ ਵੀ ਬਿਜਲੀ ਦੇ ਕਰੰਟ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਹਰਪ੍ਰੀਤ ਸਿੰਘ (37) ਪੁੱਤਰ ਗੁਰਚਰਨ ਸਿੰਘ ਪਿੰਡ ਫਤਹਿਗੜ੍ਹ ਅਤੇ ਯੂ.ਪੀ. ਦੇ ਰਹਿਣ ਵਾਲੇ ਪ੍ਰਵਾਸੀ ਮਜ਼ਦੂਰ ਬੀਰੂ (24) ਪੁੱਤਰ ਹਰਸ਼ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ