JALANDHAR WEATHER

10 ਹਜ਼ਾਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਮੇਤ 3 ਗ੍ਰਿਫਤਾਰ

ਜੰਡਿਆਲਾ ਗੁਰੂ, 1 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪੁਲਿਸ ਵਲੋਂ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਨੇੜਿਓਂ 10 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ ਇਕ ਹਜ਼ਾਰ ਕੈਪਸੂਲਾਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ। ਜਾਣਕਾਰੀ ਦਿੰਦਿਆਂ ਡੀ. ਐਸ. ਪੀ. ਜੰਡਿਆਲਾ ਗੁਰੂ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਵਲੋਂ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਨੇੜਿਓਂ 10 ਹਜ਼ਾਰ ਨਸ਼ੀਲੀਆਂ ਗੋਲੀਆਂ ਅਤੇ 1000 ਕੈਪਸੂਲਾਂ ਸਮੇਤ ਅਮਿਤ ਵਿੱਜ, ਦਾਨਿਸ਼ ਗੁਪਤਾ ਅਤੇ ਅਭੀਵਨੇ ਸ਼ਰਮਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਵੀ ਦਾਸਪੁਰਾ ਮੋੜ ਨੇੜਿਓਂ ਮੋਬਾਇਲ ਦੀ ਲੁੱਟ-ਖੋਹ ਕਰਕੇ ਫਰਾਰ ਹੋਏ ਤਿੰਨ ਦੋਸ਼ੀਆਂ ਵਿਚੋਂ ਇਕ ਦੋਸ਼ੀ ਕਰਨ ਨੂੰ ਲੁੱਟੇ ਗਏ ਮੋਬਾਇਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਮੌਕੇ ਐਸ. ਐਚ. ਓ. ਹਰਚੰਦ ਸਿੰਘ ਵੀ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ