ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਅਜਨਾਲਾ, 1 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਲਾਕ ਅਜਨਾਲਾ 'ਚ ਤਾਇਨਾਤ ਪੰਚਾਇਤ ਸਕੱਤਰ ਜਾਰਜ ਮਸੀਹ ਨੂੰ 13000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਪੰਚਾਇਤ ਸਕੱਤਰ ਨੂੰ ਪਿੰਡ ਬਿਕਰਾਊਰ ਦੇ ਇਕ ਵਿਅਕਤੀ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।