ਅਗਲੇ 6 - 7 ਦਿਨਾਂ ਵਿਚ ਦੇਸ਼ ਦੇ ਕਈ ਹਿੱਸਿਆਂ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਨਵੀਂ ਦਿੱਲੀ ,1 ਜੁਲਾਈ - ਭਾਰਤ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ 6- 7 ਦਿਨਾਂ ਵਿਚ ਹਿਮਾਚਲ ਪ੍ਰਦੇਸ਼, ਉਤਰਾਖੰਡ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਬਹੁਤ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਨੇ ਵੱਖ-ਵੱਖ ਰਾਜਾਂ ਦੇ ਅਧਿਕਾਰੀਆਂ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਵਿਭਾਗ ਨੇ ਕਿਹਾ ਕਿ ਇਸ ਸਮੇਂ ਦੌਰਾਨ ਮੌਨਸੂਨ ਉੱਤਰ-ਪੱਛਮ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿਚ ਸਰਗਰਮ ਰਹੇਗਾ। ਵਿਭਾਗ ਦੇ ਅਨੁਸਾਰ, ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ, ਬਿਹਾਰ, ਪੱਛਮੀ ਬੰਗਾਲ, ਸਿੱਕਮ ਅਤੇ ਝਾਰਖੰਡ ਵਿਚ ਵੀ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਦੋਂ ਕਿ ਝਾਰਖੰਡ ਅਤੇ ਓਡੀਸ਼ਾ ਵਿਚ ਕੁਝ ਦਿਨਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।