ਖੱਡੇ ਵਿਚ ਡਿਗਣ ਕਾਰਨ ਮੋਟਰਸਾਈਕਲ ਚਾਲਕ ਵਿਅਕਤੀ ਦੀ ਮੌਤ, 2 ਜ਼ਖ਼ਮੀ
ਕਪੂਰਥਲਾ, 1 ਜੁਲਾਈ (ਅਮਨਜੋਤ ਸਿੰਘ ਵਾਲੀਆ)-ਪਿੰਡ ਅਹਿਮਦਪੁਰ ਤੋਂ ਅਠੋਲਾ ਤਕ ਚਲ ਰਹੇ ਪੁਲ ਬਣਾਉਣ ਦੇ ਕੰਮ ਦੌਰਾਨ ਇਕ ਪੁੱਟੇ ਖੱਡੇ ਵਿਚ ਮੋਟਰਸਾਈਕਲ ਸਵਾਰ 3 ਵਿਅਕਤੀ ਅਚਾਨਕ ਡਿਗ ਪਏ , ਜਿਸ ਕਾਰਨ ਤਿੰਨੋ ਗੰਭੀਰ ਜ਼ਖ਼ਮੀ ਹੋ ਗਏ । ਜਿਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਮੋਟਰਸਾਈਕਲ ਚਾਲਕ ਦੀ ਇਲਾਜ ਦੌਰਾਨ ਮੌਤ ਹੋ ਗਈ ਜਦਕਿ ਦੋਵਾਂ ਦਾ ਇਲਾਜ ਜਾਰੀ ਹੈ। ਜਾਣਕਾਰੀ ਦਿੰਦਿਆਂ ਹਰਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਇਬਣ ਨੇ ਦੱਸਿਆ ਕਿ ਉਹ ਤਰਖਾਣ ਦਾ ਕੰਮ ਕਰਦੇ ਹਨ ਤੇ ਉਹ ਕੰਮ ਤੋਂ ਬਾਅਦ ਸੁਖਵਿੰਦਰ ਸਿੰਘ ਪੁੱਤਰ ਹਾਕਮ ਸਿੰਘ ਅਤੇ ਆਪਣੇ ਬੇਟੇ ਜੁਝਾਰ ਸਿੰਘ ਨਾਲ ਅਹਿਮਦਪੁਰ ਤੋਂ ਅਠੋਲਾ ਰਾਹੀਂ ਵਾਪਸ ਆ ਰਹੇ ਸਨ ਜਿੱਥੇ ਪੁਲ ਬਣਾਉਣ ਦਾ ਕੰਮ ਚਲ ਰਿਹਾ ਹੈ। ਓਥੇ ਕੋਈ ਵੀ ਲਾਈਟ ਜਾਂ ਬੈਰੀਕੇਡਿੰਗ ਨਹੀਂ ਲੱਗੀ ਹੋਈ ਸੀ ਤੇ ਉਹ ਅਚਾਨਕ ਉਸ ਖੱਡੇ ਵਿਚ ਡਿੱਗ ਗਏ। ਇਨ੍ਹਾਂ ਨੂੰ ਬੜੀ ਮੁਸ਼ਕਿਲ ਨਾਲ ਕੱਢ ਕੇ 108 ਐਬੂਲੈਂਸ ਰਾਹੀਂ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ ਜਿੱਥੇ ਡਿਊਟੀ ਡਾਕਟਰ ਆਸ਼ੀਸ਼ ਪਾਲ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ ਜਦ ਕਿ ਦੋਵਾਂ ਦਾ ਇਲਾਜ ਜਾਰੀ ਹੈ। ਪੀੜਤ ਹਰਦੀਪ ਸਿੰਘ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕੀਤੀ ਹੈ।