ਸੁਖਬੀਰ ਸਿੰਘ ਬਾਦਲ ਨੂੰ ਵੀ ਪੁਲਿਸ ਨੇ ਲਿਆ ਹਿਰਾਸਤ ਵਿਚ

ਚੰਡੀਗੜ੍ਹ, 2 ਜੁਲਾਈ- ਮਜੀਠੀਆ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ, ਅਕਾਲੀ ਦਲ ਦੇ ਮੁਖੀ ਅਤੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਆਪਣੇ ਸਮਰਥਕਾਂ ਨਾਲ ਮੋਹਾਲੀ ਪਹੁੰਚੇ। ਉਨ੍ਹਾਂ ਨੂੰ ਅਦਾਲਤ ਵੱਲ ਆਉਂਦੇ ਦੇਖ ਕੇ ਪੁਲਿਸ ਨੇ ਉਨ੍ਹਾਂ ਨੂੰ ਘੇਰ ਲਿਆ। ਇਸ ਤੋਂ ਬਾਅਦ, ਉਨ੍ਹਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਪੰਜਾਬ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸ ਹੋਈ। ਪੁਲਿਸ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਸੁਰੱਖਿਆ ਕਾਰਨਾਂ ਕਰਕੇ ਅਦਾਲਤ ਵੱਲ ਨਹੀਂ ਜਾ ਸਕਦੇ। ਪੁਲਿਸ ਵਲੋਂ ਗਿ੍ਰਫ਼ਤਾਰ ਕੀਤੇ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੇਜਰੀਵਾਲ ਨੇ ਪੂਰੇ ਪੰਜਾਬ ’ਤੇ ਅਰਵਿੰਦਰ ਕੇਜਰੀਵਾਲ ਨੇ ਕਬਜ਼ਾ ਕੀਤਾ ਹੋਇਆ ਹੈ ਤੇ ਅਸੀਂ ਇਸ ਨੂੰ ਆਜ਼ਾਦ ਕਰਵਾ ਕੇ ਹੀ ਰਹਾਂਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰੇਆਮ ਧੱਕੇਸ਼ਾਹੀ ਕੀਤੀ ਜਾ ਰਹੀ ਹੈ, ਜਿਸ ਦਾ ਜਵਾਬ 2027 ਵਿਚ ਉਨ੍ਹਾਂ ਨੂੰ ਮਿਲੇਗਾ।