JALANDHAR WEATHER

ਭਾਜਪਾ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਮੰਤਰੀ ਜਗਤ ਪ੍ਰਕਾਸ਼ ਨੱਢਾ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਪੁੱਜੇ

ਸ੍ਰੀ ਅਨੰਦਪੁਰ ਸਾਹਿਬ, 2 ਜੁਲਾਈ (ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਤੇ ਕੇਂਦਰੀ ਖਾਦ ਤੇ ਰਸਾਇਣ ਮੰਤਰੀ ਜਗਤ ਪ੍ਰਕਾਸ਼ ਨੱਢਾ ਵੰਦੇ ਭਾਰਤ ਰੇਲ ਗੱਡੀ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਰੇਲਵੇ ਸਟੇਸ਼ਨ ਉਤੇ ਪਹੁੰਚੇ ਜਿਥੇ ਹਿਮਾਚਲ ਪ੍ਰਦੇਸ਼ ਤੇ ਪੰਜਾਬ ਨਾਲ ਸੰਬੰਧਿਤ ਭਾਜਪਾ ਆਗੂ ਮੌਜੂਦ ਸੀ। ਉਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਡੀਆ ਕਰਮੀਆਂ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਇਸ ਤੋਂ ਬਾਅਦ ਉਹ ਬਿਲਾਸਪੁਰ ਵਿਖੇ ਇਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਰਵਾਨਾ ਹੋ ਗਏ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇ ਵੀਰ ਸਿੰਘ ਲਾਲਪੁਰਾ, ਸੀਨੀਅਰ ਭਾਜਪਾ ਆਗੂ ਐਡਵੋਕੇਟ ਅਰਵਿੰਦ ਮਿੱਤਲ, ਡਾਕਟਰ ਸੁਭਾਸ਼ ਸ਼ਰਮਾ, ਮਨੋਹਰ ਲਾਲ ਖ਼ਮੇੜਾ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਸਾਬਕਾ ਪ੍ਰਧਾਨ ਕੁਲਵੰਤ ਸਿੰਘ ਬਾਠ, ਬਾਂਟੀ ਕਪਲਾ, ਮੁਨੀਸ਼ ਕੇਅਰ ਪਾਲ, ਜੋਗਿੰਦਰ ਚੌਹਾਨ, ਨਿਪੁੰਨ ਸੋਨੀ, ਗੁਰਵਿੰਦਰ ਸਿੰਘ ਹੈਪੀ, ਕੁਲਦੀਪ ਪਾਠਕ, ਸਤਬੀਰ ਰਾਣਾ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ