JALANDHAR WEATHER

ਭਿਆਨਕ ਸੜਕ ਹਾਦਸੇ 'ਚ ਡੀ.ਸੀ. ਦਫ਼ਤਰ ਦੇ ਮੁਲਾਜ਼ਮ ਦੀ ਮੌਤ, 6 ਜ਼ਖਮੀ

ਫ਼ਾਜ਼ਿਲਕਾ, 2 ਜੁਲਾਈ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ-ਫਿਰੋਜ਼ਪੁਰ ਰੋਡ ’ਤੇ ਮੰਡੀ ਲਾਧੂਕਾ ਨੇੜੇ ਵਾਪਰੇ ਇਕ ਵੱਡੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਜਦੋਂਕਿ 5 ਤੋਂ 6 ਜਣੇ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਫ਼ਾਜ਼ਿਕਲਾ ਦੇ ਡੀ.ਸੀ.ਦਫ਼ਤਰ ਤੋਂ ਛੁੱਟੀ ਤੋਂ ਬਾਅਦ ਮੁਲਾਜ਼ਮ ਆਪਣੇ ਘਰ ਜਲਾਲਾਬਾਦ ਕਾਰ ’ਤੇ ਜਾ ਰਹੇ ਸਨ, ਜਿਸ ਵਿਚ ਤਿੰਨ ਤੋਂ ਚਾਰ ਮੁਲਾਜ਼ਮ ਸਵਾਰ ਸਨ। ਜਦੋਂ ਉਹ ਮੰਡੀ ਲਾਧੂਕਾ ਨੇੜੇ ਪੁੱਜੇ ਤਾਂ ਜਲਾਲਾਬਾਦ ਵਾਲੇ ਪਾਸਿਓਂ ਆ ਰਹੀ ਕਾਰ ਦੇ ਨਾਲ ਉਨ੍ਹਾਂ ਦੀ ਕਾਰ ਦੀ ਟੱਕਰ ਹੋ ਗਈ। ਇਸ ਦੌਰਾਨ ਦੋਵੇਂ ਕਾਰਾਂ ’ਚ ਸਵਾਰ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿਥੇ ਡੀ.ਸੀ. ਦਫ਼ਤਰ ਦੇ ਇਕ ਮੁਲਾਜ਼ਮ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਮੌਕੇ ’ਤੇ ਪੁੱਜੇ ਅਤੇ ਘਟਨਾ ਦੀ ਜਾਣਕਾਰੀ ਹਾਸਲ ਕੀਤੀ। ਹਾਦਸੇ ਦੀ ਜਾਂਚ ਦੇ ਆਦੇਸ਼ ਦੇ ਦਿੱਤੇ ਗਏ ਹਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ