ਫਗਵਾੜਾ ਦੇ ਨਜ਼ਦੀਕੀ ਪਿੰਡ ਗੰਢਵਾਂ ਵਿਚ ਚਲੀਆਂ ਗੋਲੀਆਂ, ਨੌਜਵਾਨ ਦੀ ਹੋਈ ਮੌਤ

ਫਗਵਾੜਾ, 2 ਜੁਲਾਈ (ਹਰਜੋਤ ਸਿੰਘ ਚਾਨਾ)-ਫਗਵਾੜਾ ਦੇ ਨਜ਼ਦੀਕੀ ਪਿੰਡ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ , ਜਿਸ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਸ ਨੌਜਵਾਨ ਪਛਾਣ ਨਵਜੋਤ ਕੁਮਾਰ ਪੁੱਤਰ ਦਿਲਬਾਗ ਰਾਜ ਵਾਸੀ ਪਿੰਡ ਗੰਢਵਾਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਨੌਜਵਾਨ ਨਵਜੋਤ ਕਿਸੇ ਕੰਮ ਲਈ ਘਰੋਂ ਨਿਕਲਿਆ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਵਲੋਂ ਉਸ ਉੱਪਰ ਗੋਲੀਆਂ ਚਲਾ ਦਿਤੀਆਂ , ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਥਾਣਾ ਸਤਨਾਮਪੁਰਾ ਪੁਲਿਸ ਵਲੋਂ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾ ਘਰ ਵਿਖੇ ਰਖਵਾ ਦਿੱਤਾ ਗਿਆ ਹੈ। ਪੁਲਿਸ ਵਲੋਂ ਮਾਮਲੇ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।