JALANDHAR WEATHER

ਮੀਆਂਮਾਰ ’ਚ ਲੱਗੇ ਭੂਚਾਲ ਦੇ ਝਟਕੇ

ਮੀਆਂਮਾਰ, 3 ਜੁਲਾਈ- ਅੱਜ ਸਵੇਰੇ ਮੀਆਂਮਾਰ ਵਿਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 4.1 ਮਾਪੀ ਗਈ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਆ ਗਏ। ਸੜਕਾਂ ’ਤੇ ਲੋਕਾਂ ਵਿਚ ਹਫੜਾ-ਦਫੜੀ ਮਚ ਗਈ। ਨੈਸ਼ਨਲ ਸੈਂਟਰ ਆਫ਼ ਸੀਸਮੋਲੋਜੀ ਦੀ ਰਿਪੋਰਟ ਦੇ ਅਨੁਸਾਰ, ਸਵੇਰੇ 6.10 ਵਜੇ ਆਏ ਭੂਚਾਲ ਦਾ ਕੇਂਦਰ 10 ਕਿਲੋਮੀਟਰ ਦੀ ਡੂੰਘਾਈ ’ਤੇ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ