ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਝੀਂਡਾ ਨੇ ਕੀਤੀ ਜਥੇਦਾਰ ਗੜਗੱਜ ਨਾਲ ਮੁਲਾਕਾਤ


ਅੰਮ੍ਰਿਤਸਰ, 3 ਜੁਲਾਈ (ਜਸਵੰਤ ਸਿੰਘ ਜੱਸ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਝੀਂਡਾ ਨੇ ਕਿਹਾ ਕਿ ਉਨ੍ਹਾਂ ਪਿਛਲੇ ਦਿਨੀਂ ਡੇਰਾ ਬਿਆਸ ਵਿਖੇ ਡੇਰਾ ਮੁਖੀ ਨਾਲ ਮੁਲਾਕਾਤ ਕੀਤੀ ਸੀ, ਇਸ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਸਿੱਖ ਸੰਗਤਾਂ ਵਲੋਂ ਇਸ ਦੀ ਕਰੜੀ ਆਲੋਚਨਾ ਹੋਈ ਸੀ, ਜਿਸ ਲਈ ਮੈਂ ਅੱਜ ਇਸ ਹੋਈ ਗਲਤੀ ਲਈ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਪਾਸੋਂ ਭੁੱਲ ਬਖਸ਼ਾਉੁਣ ਆਇਆ ਹਾਂ। ਉਨ੍ਹਾਂ ਕਿਹਾ ਕਿ ਜਿਹੜੇ ਹੋਰ ਸਿੱਖ ਆਗੂ ਡੇਰਾ ਬਿਆਸ ਵਿਖੇ ਗਏ ਹਨ, ਉਨ੍ਹਾਂ ਨੂੰ ਵੀ ਆਪਣੀ ਭੁੱਲ ਬਖਸ਼ਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਮਾਣਿਤ ਰਹਿਤ ਮਰਿਆਦਾ ਮੁਤਾਬਿਕ ਹੀ ਕਾਰਜ ਕੀਤੇ ਜਾਣਗੇ।