JALANDHAR WEATHER

ਮਾਨਸੂਨ ਸੈਸ਼ਨ ਸੰਬੰਧੀ 19 ਜੁਲਾਈ ਨੂੰ ਹੋਵੇਗੀ ਸਰਬ ਪਾਰਟੀ ਮੀਟਿੰਗ

ਨਵੀਂ ਦਿੱਲੀ, 3 ਜੁਲਾਈ- ਕੇਂਦਰ ਸਰਕਾਰ ਨੇ ਸੰਸਦ ਦੇ ਮਾਨਸੂਨ ਸੈਸ਼ਨ ਸੰਬੰਧੀ 19 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਸੰਸਦ ਦਾ ਮਾਨਸੂਨ ਸੈਸ਼ਨ 21 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ ਅਤੇ 21 ਅਗਸਤ ਤੱਕ ਚੱਲੇਗਾ। ਇਹ ਜਾਣਕਾਰੀ ਕੇਂਦਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜੀਜੂ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਦੇ ਜਸ਼ਨਾਂ ਕਾਰਨ 13 ਅਤੇ 14 ਅਗਸਤ ਨੂੰ ਸੰਸਦ ਦੀਆਂ ਕੋਈ ਬੈਠਕਾਂ ਨਹੀਂ ਹੋਣਗੀਆਂ। ਇਸ ਤੋਂ ਪਹਿਲਾਂ ਇਕ ਪੋਸਟ ਵਿਚ, ਕੇਂਦਰੀ ਮੰਤਰੀ ਕਿਰਨ ਰਿਜੀਜੂ ਨੇ ਲਿਖਿਆ ਕਿ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਨੇ 21 ਜੁਲਾਈ ਤੋਂ 21 ਅਗਸਤ, 2025 ਤੱਕ ਸੰਸਦ ਦਾ ਮਾਨਸੂਨ ਸੈਸ਼ਨ ਬੁਲਾਉਣ ਦੇ ਸਰਕਾਰ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਵਿਰੋਧੀ ਧਿਰ ਦੇ ਆਗੂਆਂ ਵਲੋਂ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨ ਲਈ ਸਰਬ-ਪਾਰਟੀ ਵਫ਼ਦਾਂ ਦੇ ਆਉਣ ’ਤੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਦੇ ਵਿਚਕਾਰ ਆਇਆ ਹੈ। ਆਉਣ ਵਾਲਾ ਮਾਨਸੂਨ ਸੈਸ਼ਨ ਆਪ੍ਰੇਸ਼ਨ ਸੰਧੂਰ ਤੋਂ ਬਾਅਦ ਪਹਿਲਾ ਸੰਸਦ ਸੈਸ਼ਨ ਹੋਵੇਗਾ, ਜੋ ਕਿ ਭਾਰਤ ਦੁਆਰਾ 7 ਮਈ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਚ ਹੋਏ ਅੱਤਵਾਦੀ ਹਮਲੇ ਦੇ ਜਵਾਬ ਵਿਚ ਸ਼ੁਰੂ ਕੀਤਾ ਗਿਆ ਸੀ, ਜਿਸ ਵਿਚ 26 ਲੋਕਾਂ ਦੀ ਮੌਤ ਹੋ ਗਈ ਸੀ। ਸੰਸਦ ਦਾ ਬਜਟ ਸੈਸ਼ਨ ਇਸ ਸਾਲ 31 ਜਨਵਰੀ ਨੂੰ ਸ਼ੁਰੂ ਹੋਇਆ ਸੀ। ਬਜਟ ਸੈਸ਼ਨ ਵਿਚ ਵਕਫ਼ ਸੋਧ ਬਿੱਲ ਸਮੇਤ ਮਹੱਤਵਪੂਰਨ ਕਾਨੂੰਨ ਪਾਸ ਹੋਏ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ