JALANDHAR WEATHER

ਭਾਰਤ-ਇੰਗਲੈਂਡ ਦੂਜਾ ਟੈਸਟ : ਸ਼ੁਭਮਨ ਗਿੱਲ ਨੇ ਬਣਾਇਆ ਸ਼ਾਨਦਾਰ ਡਬਲ ਸੈਂਕੜਾ

ਐਜਬੈਸਟਨ, 3 ਜੁਲਾਈ-ਭਾਰਤ ਅਤੇ ਇੰਗਲੈਂਡ ਦੀਆਂ ਕ੍ਰਿਕਟ ਟੀਮਾਂ ਦੌਰਾਨ ਦੂਜਾ ਟੈਸਟ ਮੈਚ ਕੱਲ੍ਹ ਤੋਂ ਸ਼ੁਰੂ ਹੋਇਆ ਹੈ। ਟਾਸ ਜਿੱਤ ਕੇ ਇੰਗਲੈਂਡ ਦੇ ਕਪਤਾਨ ਬੈਨ ਸਟੋਕਸ ਨੇ ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ। ਦੂਜੇ ਦਿਨ ਦੀ ਖੇਡ ਦੌਰਾਨ ਸ਼ੁਭਮਨ ਗਿੱਲ ਨੇ ਸ਼ਾਨਦਾਰ ਡਬਲ ਸੈਂਕੜਾ ਲਗਾਇਆ ਹੈ। ਰਵਿੰਦਰ ਜਡੇਜਾ 89 ਦੌੜਾਂ ਉਤੇ ਆਊਟ ਹੋ ਗਏ। ਸ਼ੁਭਮਨ ਗਿੱਲ 6ਵਾਂ ਭਾਰਤੀ ਕਪਤਾਨ ਬਣਿਆ ਹੈ, ਜਿਸ ਨੇ ਦੋਹਰਾ ਸੈਂਕੜਾ ਇੰਗਲੈਂਡ ਵਿਚ ਟੈਸਟ ਮੈਚ ਦੌਰਾਨ ਜੜਿਆ ਹੈ। ਦੱਸ ਦਈਏ ਕਿ ਕੱਲ੍ਹ ਤੋਂ ਦੂਜਾ ਟੈਸਟ ਮੈਚ ਸ਼ੁਰੂ ਹੋਇਆ ਸੀ। ਦੂਜੇ ਦਿਨ ਦੀ ਖੇਡ ਦੌਰਾਨ ਸ਼ੁਭਮਨ ਗਿੱਲ ਨਾਬਾਦ ਹਨ। ਗਿੱਲ ਨੇ ਪੰਜ ਟੈਸਟ ਮੈਚਾਂ ਦੀ ਲੜੀ ਵਿਚ ਲਗਾਤਾਰ ਦੂਜਾ ਸੈਂਕੜਾ ਲਗਾਇਆ ਹੈ। ਸ਼ੁਭਮਨ ਗਿੱਲ ਨੇ ਇੰਗਲੈਂਡ ਦੀ ਧਰਤੀ 'ਤੇ ਖੇਡੇ ਗਏ ਟੈਸਟ ਮੈਚ ਵਿਚ 200 ਦੌੜਾਂ ਬਣਾਉਣ ਵਾਲੇ ਦੂਜੇ ਭਾਰਤੀ ਕਪਤਾਨ ਬਣ ਕੇ ਇਤਿਹਾਸ ਦੀਆਂ ਕਿਤਾਬਾਂ ਵਿਚ ਆਪਣਾ ਨਾਮ ਦਰਜ ਕਰਵਾ ਲਿਆ ਹੈ।   

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ