ਟੈਂਕੀ ’ਤੇ ਚੜ ਕੇ ਅਧਿਆਪਕਾਂ ਵਲੋਂ ਪ੍ਰਦਰਸ਼ਨ

ਜੋਗਾ, (ਮਾਨਸਾ), 4 ਜੁਲਾਈ (ਹਰਜਿੰਦਰ ਸਿੰਘ ਚਹਿਲ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਅਗਵਾਈ ’ਚ ਆਦਰਸ਼ ਸਕੂਲ ਭੁਪਾਲ (ਮਾਨਸਾ ਦੇ ਅਧਿਆਪਕਾਂ ਦੀ ਸੰਘਰਸ਼ ਕਮੇਟੀ) ਵਲੋਂ ਲਗਾਇਆ ਗਿਆ ਧਰਨਾ ਅੱਜ ਚੌਥੇ ਦਿਨ ਵੀ ਚੱਲ ਰਿਹਾ ਹੈ। ਪਿਛਲੇ ਚਾਰ ਦਿਨਾਂ ਤੋਂ ਅਧਿਆਪਕਾਂ ਅਤੇ ਪ੍ਰਸ਼ਾਸਨ ਦੀਆਂ ਮੀਟਿੰਗਾਂ ਬੇਸਿੱਟਾ ਰਹਿਣ ਕਾਰਨ ਅੱਜ ਅਧਿਆਪਕਾਂ ਵਲੋਂ ਪਿੰਡ ਭੁਪਾਲ ਦੇ ਵਾਟਰ ਵਰਕਸ ਦੀ ਟੈਂਕੀ ਉੱਪਰ ਚੜ ਕੇ ਪ੍ਰਸ਼ਾਸਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਦੇ ਖਿਲਾਫ਼ ਰੋਸ ਪ੍ਰਗਟਾਇਆ ਜਾ ਰਿਹਾ ਹੈ। ਦੱਸਣਾ ਬਣਦਾ ਹੈ ਕਿ ਆਦਰਸ਼ ਸਕੂਲ ਵਿਚ ਕੰਮ ਕਰਦੇ ਦੋ ਦਰਜਨ ਅਧਿਆਪਕਾਂ ਨੂੰ ਬਿਨਾਂ ਕਿਸੇ ਨੋਟਿਸ ਦਿੱਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ ਹੈ। ਇਨਸਾਫ ਲੈਣ ਲਈ ਅਧਿਆਪਕ ਬੱਚਿਆਂ ਦੇ ਮਾਪਿਆਂ ਅਤੇ ਕਿਸਾਨ ਯੂਨੀਅਨ ਡਕੌਂਦਾ ਦੇ ਸਹਿਯੋਗ ਨਾਲ ਆਪਣਾ ਸੰਘਰਸ਼ ਕਰ ਰਹੇ ਹਨ।