ਕਰੰਟ ਲੱਗਣ ਨਾਲ ਨੌਜਵਾਨ ਕਿਸਾਨ ਦੀ ਮੌਤ

ਜੈਂਤੀਪੁਰ, (ਅੰਮ੍ਰਿਤਸਰ), 4 ਜੁਲਾਈ (ਭੁਪਿੰਦਰ ਸਿੰਘ ਗਿੱਲ)- ਕਸਬੇ ਤੋਂ ਥੋੜੀ ਦੂਰ ਪੈਂਦੇ ਪਿੰਡ ਮਾਨ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਮਿਲੀ ਜਾਣਕਾਰੀ ਅਨੁਸਾਰ ਜਗਦੇਵ ਸਿੰਘ ਉਰਫ਼ ਜੱਗਾ ਪੁੱਤਰ ਅਮਰਜੀਤ ਸਿੰਘ ਵਾਸੀ ਪਿੰਡ ਮਾਨ, ਜੋ ਆਪਣੇ ਖੇਤਾਂ ਨੂੰ ਪਾਣੀ ਲਾਉਣ ਵਾਸਤੇ ਮੋਟਰ ’ਤੇ ਗਿਆ ਸੀ। ਪਰਿਵਾਰ ਵਲੋਂ ਫੋਨ ਕਰਨ ’ਤੇ ਫੋਨ ਨਾ ਚੁੱਕਣ ’ਤੇ ਮੋਟਰ ’ਤੇ ਜਾ ਕੇ ਦੇਖਿਆ ਤਾਂ ਨੌਜਵਾਨ ਨੂੰ ਕਰੰਟ ਲੱਗਣ ਕਾਰਨ ਜ਼ਮੀਨ ’ਤੇ ਡਿੱਗਾ ਪਿਆ ਸੀ ਤੇ ਉੱਪਰ ਬਿਜਲੀ ਦੀ ਤਾਰ ਡਿੱਗੀ ਹੋਈ ਸੀ।
ਨੌਜਵਾਨ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ।