JALANDHAR WEATHER

ਭਾਰਗਵ ਕੈਂਪ ਥਾਣੇ ਦੇ ਐਸ.ਐਚ.ਓ. ਹਰਦੇਵ ਸਿੰਘ ਵਿਰੁੱਧ ਕਾਰਵਾਈ

ਜਲੰਧਰ, 5 ਜੁਲਾਈ- ਏ.ਡੀ.ਸੀ.ਪੀ. ਨੇ ਜਲੰਧਰ ਦੇ ਭਾਰਗਵ ਕੈਂਪ ਥਾਣੇ ਦੇ ਐਸ.ਐਚ.ਓ. ਹਰਦੇਵ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ। ਭਾਰਗਵ ਕੈਂਪ ਥਾਣੇ ਦੇ ਐਸ.ਐਚ.ਓ. ਹਰਦੇਵ ਸਿੰਘ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 2 ਦਿਨ ਪਹਿਲਾਂ ਧਾਰਮਿਕ ਸਥਾਨ ਪੀਰ ਦਰਗਾਹ ਵਿਖੇ ਪ੍ਰਧਾਨਗੀ ਨੂੰ ਲੈ ਕੇ ਵਿਵਾਦ ਹੋਇਆ ਸੀ। ਇਸ ਦੌਰਾਨ ਮਹਿਲਾ ਕੌਂਸਲਰ ਦੇ ਪਤੀ ਨੇ ਥਾਣਾ ਇੰਚਾਰਜ ’ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਸਨ। ਉਨ੍ਹਾਂ ਦਾ ਦੋਸ਼ ਸੀ ਕਿ ਥਾਣਾ ਇੰਚਾਰਜ ਮੌਕੇ ’ਤੇ ਮੌਜੂਦ ਸੀ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ। ਉਥੇ ਹੀ ਇਨਸਾਫ਼ ਨਾ ਮਿਲਣ ਨੂੰ ਲੈ ਕੇ ਕੌਂਸਲਰ ਸਮੇਤ ਇਲਾਕਾ ਨਿਵਾਸੀਆਂ ਨੇ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਸੀ।


ਦੂਜੇ ਪਾਸੇ, ਏ.ਡੀ.ਸੀ.ਪੀ. ਸਿਟੀ-2 ਹਰਿੰਦਰ ਸਿੰਘ ਗਿੱਲ ਨੇ ਕਿਹਾ ਕਿ ਪੂਰੇ ਮਾਮਲੇ ਵਿਚ ਹਰਦੇਵ ਸਿੰਘ ਦੀ ਲਾਪਰਵਾਹੀ ਸਾਹਮਣੇ ਆਉਣ ਤੋਂ ਬਾਅਦ, ਉਨ੍ਹਾਂ ਨੂੰ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਸੰਬੰਧੀ ਹਰਦੇਵ ਸਿੰਘ ਨੂੰ ਥਾਣੇ ਵਿਚ ਡੀ.ਡੀ.ਆਰ. ਦਰਜ ਕਰਵਾ ਕੇ ਪੁਲਿਸ ਲਾਈਨ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ. ਸੁਖਵੰਤ ਸਿੰਘ ਥਾਣੇ ਵਿਚ ਐਸ.ਐਚ.ਓ. ਦਾ ਕੰਮ ਕਾਰਜਕਾਰੀ ਐਸ.ਐਚ.ਓ. ਵਜੋਂ ਦੇਖਣਗੇ।

ਏ.ਡੀ.ਸੀ.ਪੀ. ਗਿੱਲ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਤੁਰੰਤ ਕਾਰਵਾਈ ਕਰਨ ਲਈ ਥਾਣੇ ਦੇ ਸਾਰੇ ਐਸ.ਐਚ.ਓਜ਼. ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ