JALANDHAR WEATHER

ਪੰਜ ਕਿੱਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਅੰਮ੍ਰਿਤਸਰ, 5 ਜੁਲਾਈ (ਗਗਨਦੀਪ ਸ਼ਰਮਾ)-ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਪੰਜ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਕਾਮਯਾਬੀ ਹਾਸਿਲ ਕੀਤੀ ਹੈ, ਜਿਸ ਸੰਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਰੇਸ਼ਮ ਸਿੰਘ ਤੇ ਗੁਰਪਿੰਦਰ ਸਿੰਘ ਦੋਵੇਂ ਵਾਸੀ ਧਨੋਏ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਅਤੇ ਰੂਪਪ੍ਰੀਤ ਸਿੰਘ ਤੇ ਸ਼ੁਭਕਰ ਮਨਜੀਤ ਸਿੰਘ ਦੋਵੇਂ ਵਾਸੀ ਸਹਿਨੇਵਾਲੀ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ, ਜਿਨ੍ਹਾਂ ਤੋਂ ਹੈਰੋਇਨ ਤੋਂ ਇਲਾਵਾ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਦੀ ਸਪਲਾਈ ਕਰਨ ਲਈ ਇਸਤੇਮਾਲ ਕੀਤੀ ਜਾਂਦੀ 1 ਕਾਰ ਅਤੇ 1 ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। 

ਦੱਸ ਦਈਏ ਕਿ ਅੱਜ ਹੀ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਤੇ ਇੰਦਰਜੀਤ ਸਿੰਘ ਡੀ.ਐਸ.ਪੀ. ਰਾਜਾਸਾਂਸੀ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋਂ 510 ਗ੍ਰਾਮ ਹੈਰੋਇਨ ਅਤੇ ਸਕੌਡਾ ਗੱਡੀ ਸਮੇਤ ਇਕ ਦੋਸ਼ੀ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਗਈ ਸੀ। ਇਸ ਸਬੰਧੀ ਡੀ.ਐਸ.ਪੀ. ਰਾਜਾਸਾਂਸੀ ਇੰਦਰਜੀਤ ਸਿੰਘ ਨੇ ਦੱਸਿਆ ਕਿ ਲੋਪੋਕੇ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਗੁਰਮੇਜ ਸਿੰਘ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜਿਸ ਉਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਲੋਪੋਕੇ ਦੇ ਮੁਖੀ ਹਿਮਾਂਸ਼ੂ ਭਗਤ ਦੀ ਅਗਵਾਈ ਹੇਠ ਥਾਣਾ ਲੋਪੋਕੇ ਪੁਲਿਸ ਵਲੋਂ ਪਿੰਡ ਛੱਡਣ ਅੱਡੇ ਉਤੇ ਉਕਤ ਦੋਸ਼ੀ ਗੁਰਮੇਜ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪੱਟੀ ਨੂੰ 510 ਗ੍ਰਾਮ ਹੈਰੋਇਨ ਅਤੇ ਗੱਡੀ ਸਮੇਤ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ