ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ

ਚੰਡੀਗੜ੍ਹ, 6 ਜੁਲਾਈ - ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਅੱਜ ਹੋਵੇਗੀ। ਕਿਸਾਨ ਭਵਨ ਚੰਡੀਗੜ੍ਹ ਵਿਖੇ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਮੀਟਿੰਗ ਵਿਚ 35 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ ਤੇ ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸੰਬੰਧੀ ਚਰਚਾ ਕਰ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਵੇਗਾ।
ਦੱਸ ਦੇਈਏ ਕਿ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਬੀਤੇ ਕੱਲ੍ਹ ਵੀ ਚੰਡੀਗੜ੍ਹ 'ਚ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਨਾਲ ਸੰਬੰਧਿਤ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨਾਂ, ਬਲਾਕ ਪ੍ਰਧਾਨ ਤੇ ਹੋਰ ਪ੍ਰਮੁੱਖ ਆਗੂਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਸੀ। ਇਸ ਮੀਟਿੰਗ 'ਚ ਪੰਜਾਬ ਦੇ ਕਿਸਾਨਾਂ ਨਾਲ ਸਬੰਧਿਤ ਭੱਖਦੇ ਮੁੱਦੇ 'ਤੇ ਵਿਚਾਰਾਂ ਕੀਤੀਆਂ ਗਈਆਂ, ਉਪਰੰਤ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਸਰਕਾਰ ਨੂੰ ਫ਼ੌਰੀ ਤੌਰ 'ਤੇ ਲੈਂਡ ਪੂਿਲੰਗ ਪਾਲਿਸੀ ਸੰਧੀ ਨੋਟੀਫ਼ਿਕੇਸ਼ਨ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।