JALANDHAR WEATHER

ਚੇਅਰਮੈਨ ਚੰਦ ਸਿੰਘ ਡੱਲਾ ਨੂੰ ਘਰ 'ਚ ਕੀਤਾ ਨਜ਼ਰਬੰਦ

 ਜਗਰਾਉਂ (ਲੁਧਿਆਣਾ) 6 ਜੁਲਾਈ (ਕੁਲਦੀਪ ਸਿੰਘ ਲੋਹਟ) - ਸਾਬਕਾ ਤੇ ਸੀਨੀਅਰ ਅਕਾਲੀ ਆਗੂ ਚੇਅਰਮੈਨ ਚੰਦ ਸਿੰਘ ਡੱਲਾ ਨੂੰ ਘਰ 'ਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ। ਪੁਲਿਸ ਨੂੰ ਸ਼ੱਕ ਸੀ ਕਿ ਚੰਦ ਸਿੰਘ ਡੱਲਾ ਪਾਰਟੀ ਵਰਕਰਾਂ ਦੇ ਵੱਡੇ ਕਾਫਲੇ ਨਾਲ ਬਿਕਰਮਜੀਤ ਸਿੰਘ ਮਜੀਠੀਆ ਦੀ ਪੇਸ਼ੀ ਮੌਕੇ ਜਾ ਸਕਦੇ ਹਨ।ਪੁਲਿਸ ਨੇ ਉਨ੍ਹਾਂ ਨੂੰ ਜਾਣ ਤੋਂ ਰੋਕਣ ਲਈ ਘਰ 'ਚ ਹੀ ਨਜ਼ਰਬੰਦ ਕਰ ਲਿਆ। ਚੰਦ ਸਿੰਘ ਡੱਲਾ ਨੇ ਆਖਿਆ ਲੋਕ ਆਪ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਨਿੱਤਰਨ ਲੱਗੇ ਹਨ ਤੇ ਪੰਜਾਬ ਸਰਕਾਰ ਅਕਾਲੀ ਦਲ ਦੇ ਉਭਾਰ ਤੋਂ ਡਰੀ ਹੋਈ ਹੈ।
ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਅੱਜ ਮੁੜ ਤੋਂ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮਜੀਠੀਆ ਦਾ 4 ਦਿਨ ਦਾ ਰਿਮਾਂਡ ਅੱਜ ਖ਼ਤਮ ਹੋ ਰਿਹਾ ਹੈ।
ਵਿਜੀਲੈਂਸ ਵਲੋਂ ਮਜੀਠੀਆ ਨੂੰ 25 ਜੂਨ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਉਦੋਂ ਤੋਂ ਹੀ ਉਹ ਪੁਲਿਸ ਰਿਮਾਂਡ 'ਤੇ ਚੱਲ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ