ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਾਥੀਆਂ ਸਮੇਤ ਪੁਲਿਸ ਥਾਣੇ ਤੋਂ ਰਿਹਾਅ

ਖਰੜ (ਮੁਹਾਲੀ, 6 ਜੁਲਾਈ (ਤਰਸੇਮ ਸਿੰਘ ਜੰਡਪੁਰੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮਜੀਤ ਸਿੰਘ ਮਜੀਠੀਆ ਮੋਹਾਲੀ ਵਿਖੇ ਪੇਸ਼ੀ ਦੌਰਾਨ ਪੁਲਿਸ ਵਲੋਂ ਹਿਰਾਸਤ ਵਿਚ ਲਏ ਸ਼੍ਰੋਮਣੀ ਅਕਾਲੀ ਦਲ ਯੂਥ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹਲਕਾ ਮੁਹਾਲੀ ਇੰਚਾਰਜ ਪਰਮਿੰਦਰ ਸਿੰਘ ਸੁਹਾਣਾ ਨੂੰ ਸਾਥੀਆਂ ਸਮੇਤ ਰਿਹਾਅ ਕਰ ਦਿੱਤਾ ਗਿਆ ਹੈ।
ਅੱਜ ਸਵੇਰੇ ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਤੋਂ ਪਹਿਲਾ ਸਰਬਜੀਤ ਸਿੰਘ ਝਿੰਜਰ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਸੀ। ਮਜੀਠੀਆ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜੇ ਜਾਣ ਤੋਂ ਬਾਅਦ ਸਰਬਜੀਤ ਸਿੰਘ ਝਿੰਜਰ ਨੂੰ ਰਿਹਾਅ ਕਰ ਦਿੱਤਾ।
ਇਸ ਤੋਂ ਪਹਿਲਾ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਵੀ ਪੁਲਿਸ ਨੇ ਨਜ਼ਰਬੰਦ ਕਰ ਦਿੱਤਾ ਸੀ ਤੇ ਕਈਆਂ ਨੂੰ ਹਿਰਾਸਤ ਵਿਚ ਲੈ ਲਿਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਰਿਹਾਅ ਕਰ ਦਿੱਤਾ ਗਿਆ।