ਮਸਕ ਦੀ ਨਵੀਂ ਪਾਰਟੀ ’ਤੇ ਭੜਕੇ ਟਰੰਪ

ਵਾਸ਼ਿੰਗਟਨ, ਡੀ.ਸੀ. 7 ਜਲੁਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੇਸਲਾ ਦੇ ਮਾਲਕ ਐਲੋਨ ਮਸਕ ਵਲੋਂ ਅਮਰੀਕਾ ਪਾਰਟੀ ਨਾਮਕ ਇਕ ਨਵੀਂ ਰਾਜਨੀਤਕ ਪਾਰਟੀ ਬਣਾਉਣ ਦੇ ਐਲਾਨ ’ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਇਸ ਨੂੰ ਇਕ ਮੂਰਖਤਾਪੂਰਨ ਕਦਮ ਦੱਸਿਆ ਹੈ ਅਤੇ ਕਿਹਾ ਕਿ ਅਮਰੀਕਾ ਦੇ ਦੋ-ਪਾਰਟੀ ਰਾਜਨੀਤਿਕ ਪ੍ਰਣਾਲੀ ਵਿਚ ਇਕ ਤੀਜੀ ਧਿਰ ਸਿਰਫ਼ ਭੰਬਲਭੂਸਾ ਫੈਲਾਏਗੀ। ਨਾਲ ਹੀ, ਟਰੰਪ ਨੇ ਗਾਜ਼ਾ ਵਿਚ ਜੰਗਬੰਦੀ ਅਤੇ ਈਰਾਨ ਨਾਲ ਪ੍ਰਮਾਣੂ ਸਮਝੌਤੇ ’ਤੇ ਇਕ ਵੱਡੇ ਸਮਝੌਤੇ ਦਾ ਵੀ ਸੰਕੇਤ ਦਿੱਤਾ ਹੈ।
ਦੱਸ ਦੇਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮਤਭੇਦਾਂ ਦੇ ਵਿਚਕਾਰ, ਟੇਸਲਾ ਦੇ ਮਾਲਕ ਐਲੋਨ ਮਸਕ ਨੇ ਅਮਰੀਕਾ ਪਾਰਟੀ ਨਾਮਕ ਇੱਕ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਦਾ ਐਲਾਨ ਕੀਤਾ ਹੈ, ਜਿਸ ’ਤੇ ਟਰੰਪ ਨੇ ਇਹ ਪ੍ਰਤੀਕਿਰਿਆ ਦਿੱਤੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਰਿਪਬਲਿਕਨ ਪਾਰਟੀ ਨਾਲ ਬਹੁਤ ਸਫ਼ਲਤਾ ਪ੍ਰਾਪਤ ਕੀਤੀ ਹੈ। ਇਹ ਹਮੇਸ਼ਾ ਦੋ-ਪਾਰਟੀ ਪ੍ਰਣਾਲੀ ਰਹੀ ਹੈ। ਜੇਕਰ ਕੋਈ ਤੀਜੀ ਧਿਰ ਸ਼ੁਰੂ ਕਰਦਾ ਹੈ, ਤਾਂ ਇਹ ਸਿਰਫ ਭੰਬਲਭੂਸਾ ਪੈਦਾ ਕਰਦਾ ਹੈ। ਮਸਕ ਇਹ ਮਨੋਰੰਜਨ ਲਈ ਕਰ ਸਕਦਾ ਹੈ, ਪਰ ਇਹ ਕਦਮ ਮੈਨੂੰ ਵਿਸ਼ਵਾਸਘਾਤ ਵਰਗਾ ਲੱਗਦਾ ਹੈ। ਤੁਹਾਨੂੰ ਦੱਸ ਦੇਈਏ ਕਿ ਐਲੋਨ ਮਸਕ ਵਲੋਂ ਨਵੀਂ ਪਾਰਟੀ ਬਣਾਉਣ ਦਾ ਇਹ ਐਲਾਨ ਅਜਿਹੇ ਸਮੇਂ ਵਿਚ ਆਇਆ ਹੈ ਜਦੋਂ ਅਮਰੀਕਾ ਵਿਚ 2026 ਦੀਆਂ ਚੋਣਾਂ ਨੂੰ ਲੈ ਕੇ ਉਤਸ਼ਾਹ ਵਧ ਰਿਹਾ ਹੈ।