ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਧਰਨਾ ਸ਼ੁਰੂ

ਜਗਰਾਉਂ, (ਲੁਧਿਆਣਾ), 7 ਜੁਲਾਈ (ਕੁਲਦੀਪ ਸਿੰਘ ਲੋਹਟ)- ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਖਿਲਾਫ਼ ਜਗਰਾਉ ਵਿਖੇ ਰੱਖਿਆ ਜ਼ਮੀਨ ਬਚਾਓ ਧਰਨਾ ਸ਼ੁਰੂ ਹੋ ਚੁੱਕਾ ਹੈ। ਇਸ ਰੋਸ ਧਰਨੇ ਵਿਚ ਵੱਡੀ ਗਿਣਤੀ ’ਚ ਰਾਜਨੀਤਿਕ ਆਗੂ ਤੇ ਕਿਸਾਨਾਂ ਵਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਤਹਿਤ ਜਗਰਾਉਂ ਇਲਾਕੇ ਦੇ ਚਾਰ ਪਿੰਡਾਂ ਦੀ 511 ਏਕੜ ਜ਼ਮੀਨ ਅਕਵਾਇਰ ਕਰਨ ਦੇ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਤੇ ਅੱਜ ਇਸ ਫੈਸਲੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।