ਪੰਜਾਬ ’ਚ ਹੇਠਲੇ ਪੱਧਰ ’ਤੇ ਪੁੱਜੀ ਕਾਨੂੰਨ ਵਿਵਸਥਾ- ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 7 ਜੁਲਾਈ- ਅਬੋਹਰ ਵਿਚ ਸ਼ੋਅਰੂਮ ਮਾਲਕ ਦੀ ਹੱਤਿਆ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਆਪਣੇ ਸਭ ਤੋਂ ਹੇਠਲੇ ਪੱਧਰ ’ਤੇ ਪਹੁੰਚ ਚੁੱਕੀ ਹੈ। ਅਬੋਹਰ ਵਿਚ ਨਿਊ ਵੀਅਰ ਵੈੱਲ ਟੇਲਰਜ਼ ਦੇ ਮਾਲਕ ਸੰਜੇ ਵਰਮਾ ਦਾ ਦਿਨ-ਦਿਹਾੜੇ ਹੋਇਆ ਕਤਲ ਸੂਬੇ ਵਿਚ ਪਸਰੇ ਜੰਗਲ ਰਾਜ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਡਾਕਟਰ, ਕਲਾਕਾਰ ਅਤੇ ਖਿਡਾਰੀਆਂ ਸਮੇਤ ਸਾਰੇ ਕਾਰੋਬਾਰੀ ਬਦਮਾਸ਼ਾਂ ਵਲੋਂ ਮਿਲ ਰਹੀਆਂ ਜ਼ਬਰੀ ਵਸੂਲੀ ਦੀਆਂ ਧਮਕੀਆਂ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਮੈਂ ਇਸ ਬੇਰਹਿਮ ਕਤਲ ਦੀ ਸਖ਼ਤ ਨਿੰਦਾ ਕਰਦਾ ਹਾਂ ਅਤੇ ਵਰਮਾ ਪਰਿਵਾਰ ਨਾਲ ਦਿਲੋਂ ਸੰਵੇਦਨਾ ਪ੍ਰਗਟ ਕਰਦਾ ਹਾਂ। ਸਰਕਾਰ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਕੇ ਨਿਆਂ ਦੇ ਕਟਹਿਰੇ ਵਿਚ ਲਿਆਵੇ ।