ਸੰਜੇ ਵਰਮਾ ਪਰਿਵਾਰ ਨਾਲ ਸ. ਸੁਖਬੀਰ ਸਿੰਘ ਬਾਦਲ ਨੇ ਕੀਤਾ ਦੁੱਖ ਸਾਂਝਾ

ਅਬੋਹਰ, 12 ਜੁਲਾਈ-ਕੱਪੜਾ ਵਪਾਰੀ ਸੰਜੇ ਵਰਮਾ ਦੇ ਕਤਲ ਤੋਂ ਬਾਅਦ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਪ੍ਰਗਟਾਉਂਦਿਆਂ ਮਾਮਲੇ ਵਿਚ ਸਖਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲਾਤ ਦਿਨੋਂ-ਦਿਨ ਖਰਾਬ ਹੁੰਦੇ ਜਾ ਰਹੇ ਹਨ। ਵਪਾਰੀਆਂ ਨੂੰ ਧਮਕੀਆਂ ਮਿਲ ਰਹੀਆਂ ਹਨ ਤੇ ਦਿਨ-ਦਿਹਾੜੇ ਕਤਲ ਹੋ ਰਹੇ ਹਨ।
ਲੋਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ। ਇਸੇ ਕਾਰਨ ਪੰਜਾਬ ਦੇ ਵਪਾਰੀ ਬਾਹਰਲੇ ਸੂਬਿਆਂ ਵੱਲ ਜਾ ਰਹੇ ਹਨ। ਉਨ੍ਹਾਂ ਪਿਛਲੇ ਸਮੇਂ ਦੌਰਾਨ ਵਾਪਰੀਆਂ ਵੱਖ-ਵੱਖ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਸੂਬੇ ਵਿਚ ਮਾੜੀ ਹੋ ਰਹੀ ਹੈ।