ਆਫ਼ਤ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਲਈ ਪ੍ਰਤੀ ਵਿਧਾਨ ਸਭਾ ਹਲਕਾ 2 ਕਰੋੜ ਰੁਪਏ ਦਿੱਤੇ ਜਾਣਗੇ - ਮੰਤਰੀ ਵਿਕਰਮਾਦਿੱਤਿਆ ਸਿੰਘ

ਸ਼ਿਮਲਾ (ਹਿਮਾਚਲ ਪ੍ਰਦੇਸ਼), 12 ਜੁਲਾਈ-ਮੰਡੀ ਵਿਚ ਅਚਾਨਕ ਆਏ ਹੜ੍ਹਾਂ ਬਾਰੇ, ਰਾਜ ਦੇ ਲੋਕ ਨਿਰਮਾਣ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਕਿਹਾ ਕਿ ਕੱਲ੍ਹ, ਅਸੀਂ ਲੋਕ ਨਿਰਮਾਣ ਵਿਭਾਗ (ਪੀ.ਡਬਲ.ਯੂ.ਡੀ.) ਦੇ ਅਧਿਕਾਰੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਸਾਡੀ ਕੋਸ਼ਿਸ਼ ਹੈ ਕਿ ਰਾਜ ਦੇ ਹਰ ਵਿਧਾਨ ਸਭਾ ਹਲਕੇ ਨੂੰ 50 ਲੱਖ ਰੁਪਏ ਦੀ ਰਾਹਤ ਦਿੱਤੀ ਜਾਵੇ ਜਿਥੇ ਆਫ਼ਤਾਂ ਕਾਰਨ ਨੁਕਸਾਨ ਹੋਇਆ ਹੈ। ਅਸੀਂ ਹਿਮਾਚਲ ਪ੍ਰਦੇਸ਼ ਦੇ ਹਰ ਖੇਤਰ ਵਿਚ ਬਰਾਬਰ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਵਿਸ਼ਵਾਸ ਰੱਖਦੇ ਹਾਂ।
ਆਫ਼ਤ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਲਈ ਪ੍ਰਤੀ ਵਿਧਾਨ ਸਭਾ ਹਲਕਾ 2 ਕਰੋੜ ਰੁਪਏ ਦਿੱਤੇ ਜਾਣਗੇ। ਇਸ ਦੀ ਵਰਤੋਂ ਸੜਕਾਂ ਦੀ ਮੁਰੰਮਤ ਅਤੇ ਮੁੜ ਖੋਲ੍ਹਣ ਲਈ ਕੀਤੀ ਜਾਵੇਗੀ। ਮੈਂ ਇਸ ਬਾਰੇ ਇਕ ਪੂਰੀ ਰਿਪੋਰਟ ਤਿਆਰ ਕਰ ਰਿਹਾ ਹਾਂ। ਮੈਂ ਨਿੱਜੀ ਤੌਰ 'ਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਸ਼ਿਵਰਾਜ ਸਿੰਘ ਚੌਹਾਨ ਨੂੰ ਮਿਲਣ ਲਈ ਉਨ੍ਹਾਂ ਦਾ ਸਮਰਥਨ ਲੈਣ ਲਈ ਦਿੱਲੀ ਜਾਵਾਂਗਾ। ਇਹ ਕੋਈ ਰਾਜਨੀਤਿਕ ਮੁੱਦਾ ਨਹੀਂ ਹੈ। ਸਾਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਮਿਲ ਕੇ ਕੰਮ ਕਰਨ ਦੀ ਲੋੜ ਹੈ। ਸਾਰੀਆਂ ਪਾਰਟੀਆਂ ਨੂੰ ਇੱਕਜੁੱਟ ਹੋ ਕੇ ਇਸ ਲੜਾਈ ਨੂੰ ਲੜਨ ਦੀ ਲੋੜ ਹੈ।