JALANDHAR WEATHER

ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ

 ਚੰਡੀਗੜ੍ਹ, 13 ਜੁਲਾਈ - ਰੋਪੜ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ।
ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਨਾਂ ਨੂੰ ਇਲਾਕੇ ਦੇ ਲੋਕਾਂ ਦੀ ਆਵਾਜ਼ ਚੁੱਕਣ ਅਤੇ ਮੁੱਖ ਮੰਤਰੀ ਨੂੰ ਮੌਜੂਦਾ ਵਿਧਾਇਕ ਪ੍ਰਤੀ ਉਨ੍ਹਾਂ ਦੀਆਂ ਬੇਨਿਯਮੀਆਂ ਤੋਂ ਜਾਣੂ ਕਰਾਉਣ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਪਾਰਟੀ ਤੋਂ ਮੁਅੱਤਲ ਕੀਤਾ। ਕਿੰਨੇ ਸਮੇਂ ਲਈ ਮੁਅੱਤਲ ਕੀਤਾ, ਕੋਈ ਜ਼ਿਕਰ ਨਹੀਂ, ਪਰ ਉਹ ਇਲਾਕੇ ਦੇ ਲੋਕਾਂ ਦੀ ਆਵਾਜ਼ ਨੂੰ ਉਠਾਉਂਦੇ ਰਹਿਣਗੇ। ਪਿਛਲੇ 9 ਸਾਲਾਂ ਤੋਂ ਉਹ ਨਿਰੰਤਰ ਆਪਣੇ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਆਵਾਜ਼ ਚੁੱਕਦੇ ਰਹੇ ਹਨ ਤੇ ਅੱਗੋਂ ਵੀ ਚੁੱਕਦੇ ਰਹਿਣਗੇ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੇ ਦਸਤਖਤਾਂ ਹੇਠ ਪੱਤਰ ਜਾਰੀ ਕਰ ਕੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਸੀ। ਪਾਰਟੀ ਵਲੋਂ ਸੰਦੋਆ ਨੂੰ ਬਾਹਰ ਕਰਨ ਪਿੱਛੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਕਾਰਨ ਦੱਸਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ