JALANDHAR WEATHER

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

ਅੰਮ੍ਰਿਤਸਰ, 13 ਜੁਲਾਈ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਨੇ ਤਖ਼ਤ ਸਾਹਿਬਾਨ ਦੀ ਮਰਿਆਦਾ ਸੰਬੰਧੀ ਵਿਚਾਰ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਵਿਸ਼ੇਸ਼ ਇਜਲਾਸ 5 ਅਗਸਤ ਨੂੰ ਬੁਲਾਇਆ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਇਹ ਵਿਸ਼ੇਸ਼ ਇਜਲਾਸ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗਾ, ਜਿਸ ਸੰਬੰਧੀ ਮੈਂਬਰ ਸਾਹਿਬਾਨ ਨੂੰ ਬੀਤੀ 11 ਜੁਲਾਈ ਨੂੰ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਇਹ ਇਜਲਾਸ 5 ਅਗਸਤ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 1.00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਇਆ ਗਿਆ ਹੈ, ਜਿਸ ਵਿਚ ਤਖ਼ਤ ਸਾਹਿਬਾਨ ਦੀ ਮਰਿਆਦਾ ਬਾਰੇ ਵਿਚਾਰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ