JALANDHAR WEATHER

ਤੇਜ਼ ਮੀਂਹ ਕਾਰਨ ਗ਼ਰੀਬ ਪਰਿਵਾਰ ਦੇ ਘਰ ਦੀ ਡਿੱਗੀ ਛੱਤ

ਜੈਂਤੀਪੁਰ ,13 ਜੁਲਾਈ (ਭੁਪਿੰਦਰ ਸਿੰਘ ਗਿੱਲ )- ਲਗਾਤਾਰ ਪੈ ਰਹੇ ਭਾਰੀ ਮੀਂਹ ਨੇ ਗ਼ਰੀਬ ਪਰਿਵਾਰਾਂ ਦੇ ਜੀਵਨ ਨੂੰ ਹੋਰ ਵੀ ਔਖਾ ਕਰ ਦਿੱਤਾ ਹੈ। ਮੌਜੂਦਾ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਦੀ ਸਾਰ ਤੱਕ ਨਹੀਂ ਲਈ ਜਾ ਰਹੀ ਅਤੇ ਪਿੰਡਾਂ ਵਿਚ ਬਲਾਕ ਅਫ਼ਸਰਾਂ ਵਲੋਂ ਕੋਈ ਵੀਂ ਸਰਵੇ ਨਹੀਂ ਕਰਵਾਇਆ ਜਾ ਰਿਹਾ ਕਿ ਕਿਹੜੇ ਪਿੰਡ ਵਿਚ ਕਿੰਨੀਆਂ ਛੱਤਾਂ ਡਿਗ ਗਈਆਂ ਹਨ । ਇਸੇ ਤਰ੍ਹਾਂ ਸਥਾਨਕ ਕਸਬੇ ਤੋਂ ਥੋੜੀ ਦੂਰ ਪੈਦੇ ਪਿੰਡ ਮਰੜੀ ਕਲਾਂ ਵਿਖੇ ਇਕ ਗ਼ਰੀਬ ਪਰਿਵਾਰ ਸਾਹਿਬ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਘਰ ਦੀ ਛੱਤ ਤੇਜ਼ ਮੀਂਹ ਪੈਣ ਕਾਰਨ ਡਿਗ ਗਈ। ਛੱਤ ਡਿਗਣ ਸਮੇਂ ਪਰਿਵਾਰਕ ਦੇ ਮੈਂਬਰ ਘਰ 'ਚ ਮੌਜੂਦ ਨਹੀਂ ਸਨ, ਜਿਸ ਕਰਕੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ,ਪਰ ਮਾਲੀ ਤੌਰ 'ਤੇ ਪਰਿਵਾਰ ਦੇ ਘਰ ਦਾ ਸਾਰਾ ਸਾਮਾਨ ਨੁਕਸਾਨਿਆ ਗਿਆ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਦਾ ਕੰਮ ਕਰਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਸਨ। ਪੀੜਤ ਪਰਿਵਾਰ ਨੇ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ