JALANDHAR WEATHER

ਊਨਾ-ਅੰਬ ਹਾਈਵੇਅ 'ਤੇ ਭਿਆਨਕ ਹਾਦਸਾ, ਹਮੀਰਪੁਰ ਦੇ 2 ਨੌਜਵਾਨਾਂ ਦੀ ਦਰਦਨਾਕ ਮੌਤ

ਊਨਾ , 13 ਜੁਲਾਈ (ਹਰਪਾਲ ਸਿੰਘ ਕੋਟਲਾ) - ਅੱਜ ਦੁਪਹਿਰ ਊਨਾ-ਅੰਬ ਰਾਸ਼ਟਰੀ ਮਾਰਗ 'ਤੇ ਪਿੰਡ ਕਟੋੜ ਕਲਾਂ ਨੇੜੇ ਵਾਪਰੇ ਇਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ। ਇਕ ਕਾਰ ਅਤੇ ਸਕੂਟਰ ਵਿਚਕਾਰ ਹੋਈ ਇਸ ਭਿਆਨਕ ਟੱਕਰ ਵਿਚ ਸਕੂਟਰ ਦੇ ਟੁਕੜੇ-ਟੁਕੜੇ ਹੋ ਗਏ ਅਤੇ ਉਸ 'ਤੇ ਸਵਾਰ ਦੋਵੇਂ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕ ਦੋਵੇਂ ਨੌਜਵਾਨ ਹਮੀਰਪੁਰ ਜ਼ਿਲ੍ਹੇ ਦੇ ਦੱਸੇ ਜਾ ਰਹੇ ਹਨ। ਏ.ਐਸ.ਪੀ. ਸੰਜੀਵ ਭਾਟੀਆ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ