JALANDHAR WEATHER

350 ਸਾਲਾ ਸ਼ਤਾਬਦੀਆਂ ਸੰਬੰਧੀ 27 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ ਅੱਜ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਉਨ੍ਹਾਂ ਦੇ ਤਿੰਨ ਅਨਿੰਨ ਸਿੱਖਾਂ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾ ਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਮਨਾਉਣ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਮੁੱਖ ਦਫ਼ਤਰ ਵਿਖੇ ਵੱਖ ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸਿੱਖ ਬੁੱਧੀਜੀਵੀਆਂ ’ਤੇ ਆਧਾਰਿਤ ਪਿਛਲੇ ਦਿਨੀਂ ਗਠਿਤ ਕੀਤੀ ਗਈ 27 ਮੈਂਬਰੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਅੱਜ ਦੁਪਹਿਰ 12 ਵਜੇ ਇਕੱਤਰਤਾ ਹੋਣ ਜਾ ਰਹੀ ਹੈ।


ਪ੍ਰਾਪਤ ਵੇਰਵਿਆਂ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਣ ਵਾਲੀ ਇਸ ਇਕੱਤਰਤਾ ਦੌਰਾਨ ਇਨ੍ਹਾਂ ਸ਼ਤਾਬਦੀਆਂ ਨੂੰ ਯਾਦਗਾਰੀ ਢੰਗ ਨਾਲ ਅਤੇ ਵੱਡੇ ਪੱਧਰ ’ਤੇ ਮਨਾਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਪ੍ਰੋਗਰਾਮ ਦੀ ਰੂਪ ਰੇਖਾ ਤੈਅ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ