ਦਿੱਲੀ ਦੇ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਨਵੀਂ ਦਿੱਲੀ, 14 ਜੁਲਾਈ- ਦਿੱਲੀ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈ ਮੇਲ ਰਾਹੀਂ ਦੋ ਸਕੂਲਾਂ ਨੂੰ ਭੇਜੀ ਗਈ ਸੀ। ਇਨ੍ਹਾਂ ਵਿਚੋਂ ਇਕ ਚਾਣਕਿਆਪੁਰੀ ਵਿਚ ਹੈ ਅਤੇ ਦੂਜਾ ਦਵਾਰਕਾ ਵਿਚ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਹੁਣ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਪੁਲਿਸ ਨੇ ਦੱਸਿਆ ਕਿ ਸਾਨੂੰ ਇਸ ਸੰਬੰਧੀ ਪੀ.ਸੀ.ਆਰ. ਕਾਲ ਦਵਾਰਕਾ ਉੱਤਰੀ ਵਿਖੇ ਪ੍ਰਾਪਤ ਹੋਈ ਸੀ।
ਉਨ੍ਹਾਂ ਅੱਗੇ ਕਿਹਾ ਕਿ ਤੁਰੰਤ, ਖੇਤਰ ਦੀ ਤਲਾਸ਼ੀ ਲਈ ਗਈ ਤੇ ਸਥਾਨਕ ਪੁਲਿਸ, ਪੀ.ਸੀ.ਆਰ., ਸਨਿਫਰ ਡੌਗ ਅਤੇ ਬੰਬ ਡਿਸਪੋਜ਼ਲ ਸਕੁਐਡ ਸਕੂਲ ਪਹੁੰਚੇ ਅਤੇ ਉਚਿਤ ਜਾਂਚ ਕੀਤੀ ਗਈ।ਅਧਿਕਾਰੀਆਂ ਨੇ ਕਿਹਾ ਕਿ ਸਾਈਬਰ ਪੁਲਿਸ ਮਾਹਰ ਈ-ਮੇਲ ਦੇ ਸਰੋਤ ਦਾ ਪਤਾ ਲਗਾ ਰਹੇ ਹਨ। ਸਕੂਲ ਦੀ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ।