ਪੰਜ ਸਿੰਘ ਸਾਹਿਬਾਨ ਦੀ ਪੰਥਕ ਮਾਮਲਿਆਂ ਸਬੰਧੀ ਹੋਈ ਇਕੱਤਰਤਾ

ਅੰਮ੍ਰਿਤਸਰ, 14 ਜੁਲਾਈ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਪ੍ਰਾਪਤ ਵੇਰਵਿਆਂ ਅਨੁਸਾਰ ਇਸ ਦੌਰਾਨ ਇਕੱਤਰਤਾ ਵਿਚ ਸ਼ਾਮਿਲ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਲਤਾਨ ਸਿੰਘ, ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਸਮੇਤ ਦੋ ਹੋਰ ਸਿੰਘ ਸਾਹਿਬ ਸ਼ਾਮਿਲ ਹੋਏ।
ਇਸ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਮਾਮਲੇ ਸਮੇਤ ਹੋਰ ਪੰਥਕ ਮਾਮਲਿਆਂ ਸੰਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਇਕੱਤਰਤਾ ਵਿਚ ਲਏ ਗਏ ਫੈਸਲਿਆਂ ਬਾਰੇ ਸਿੰਘ ਸਾਹਿਬ ਵਲੋਂ ਬਾਅਦ ਦੁਪਹਿਰ 12:30 ਵਜੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ ਜਾਵੇਗੀ।