ਰਾਸ਼ਟਰਪਤੀ ਮੁਰਮੂ ਵਲੋਂ ਹਰਿਆਣਾ ਦਾ ਰਾਜਪਾਲ, ਗੋਆ ਦਾ ਰਾਜਪਾਲ ਤੇ ਲੱਦਾਖ ਦਾ ਉਪ ਰਾਜਪਾਲ ਨਿਯੁਕਤ

ਨਵੀਂ ਦਿੱਲੀ, 14 ਜੁਲਾਈ-ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰੋ. ਅਸ਼ੀਮ ਕੁਮਾਰ ਘੋਸ਼ ਨੂੰ ਹਰਿਆਣਾ ਦਾ ਰਾਜਪਾਲ, ਪੁਸ਼ਪਤੀ ਅਸ਼ੋਕ ਗਜਪਤੀ ਰਾਜੂ ਨੂੰ ਗੋਆ ਦਾ ਰਾਜਪਾਲ ਅਤੇ ਕਵਿੰਦਰ ਗੁਪਤਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਹੈ। ਰਾਸ਼ਟਰਪਤੀ ਮੁਰਮੂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਉਪ ਰਾਜਪਾਲ ਵਜੋਂ ਬ੍ਰਿਗੇਡੀਅਰ (ਡਾ.) ਬੀ.ਡੀ. ਮਿਸ਼ਰਾ (ਸੇਵਾ-ਮੁਕਤ) ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ।