JALANDHAR WEATHER

ਸਦਨ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ

ਚੰਡੀਗੜ੍ਹ, 14 ਜੁਲਾਈ (ਵਿਕਰਮ ਮਾਨ)-ਸਦਨ ਦੀ ਕਾਰਵਾਈ ਕੱਲ੍ਹ ਸਵੇਰੇ 10 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਵਿਧਾਨ ਸਭਾ ਇਜਲਾਸ ਦਾ ਤੀਜਾ ਦਿਨ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਧਿਆਨ ਦਿਵਾਓ ਮਤੇ ਨਾਲ ਸ਼ੁਰੂ ਹੋਇਆ ਸੀ, ਜਿਸ ਵਿਚ ਰਾਜ ਦੇ ਨੀਵੇਂ ਇਲਾਕਿਆਂ ’ਚ ਪਾਣੀ ਦਾ ਪੱਧਰ ਵਧਣ ਕਾਰਨ ਹੜ੍ਹਾਂ ਦੇ ਖਤਰੇ ਬਾਰੇ ਸੀ। ਜਲ ਸਰੋਤ ਮੰਤਰੀ ਨੇ ਕਿਹਾ ਕਿ ਡੈਮਾਂ ਦੀ ਸਮਰੱਥਾ ਅਨੁਸਾਰ ਹੜ੍ਹਾਂ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ। ਭਾਖੜਾ ਡੈਮ ਵਿਚ 1593 ਫੁੱਟ ਪਾਣੀ ਹੈ। ਜਦੋਂ 2023 ਵਿਚ ਹੜ੍ਹ ਦੀ ਸਥਿਤੀ ਪੈਦਾ ਹੋਈ ਸੀ ਤਾਂ ਇਸ ਦਿਨ 1734.27 ਫੁੱਟ ਪਾਣੀ ਸੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ