JALANDHAR WEATHER

ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ 'ਚ ਦਿਹਾਂਤ

ਚੰਡੀਗੜ੍ਹ, 14 ਜੁਲਾਈ-ਬਜ਼ੁਰਗ ਦੌੜਾਕ ਫੌਜਾ ਸਿੰਘ ਦਾ 114 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਇਨ੍ਹਾਂ ਨੂੰ ਸਭ ਤੋਂ ਬਜ਼ੁਰਗ ਦੌੜਾਕ ਵੀ ਵਿਸ਼ਵ ਵਿਚ ਕਿਹਾ ਜਾਂਦਾ ਹੈ। ਇਨ੍ਹਾਂ ਦੌੜ ਵਿਚ ਕਈ ਵਿਸ਼ਵ ਰਿਕਾਰਡ ਬਣਾਏ ਸਨ। ਜਾਣਕਾਰੀ ਅਨੁਸਾਰ ਜਦੋਂ ਉਹ ਘਰ ਦੇ ਬਾਹਰ ਸੈਰ ਕਰ ਰਹੇ ਸਨ ਤਾਂ ਇਕ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਸੜਕ 'ਤੇ ਡਿੱਗ ਪਏ ਅਤੇ ਉਨ੍ਹਾਂ ਨੂੰ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਲਿਜਾਇਆ ਗਿਆ ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ। ਫੌਜਾ ਸਿੰਘ ਜਲੰਧਰ ਦੇ ਬਿਆਸ ਪਿੰਡ ਦੇ ਵਸਨੀਕ ਸਨ।

ਉਨ੍ਹਾਂ ਦਾ ਜਨਮ ਜਲੰਧਰ ਜ਼ਿਲ੍ਹੇ ਦੇ ਪਿੰਡ ਬਿਆਸ ’ਚ 1 ਅਪ੍ਰੈਲ 1911 ਨੂੰ ਹੋਇਆ। ਉਨ੍ਹਾਂ ਦੀਆਂ ਲੱਤਾਂ ਬਹੁਤ ਪਤਲੀਆਂ ਅਤੇ ਕਮਜ਼ੋਰ ਹੋਣ ਕਰਕੇ ਉਹ ਪੰਜ ਸਾਲ ਤਕ ਤੁਰਨ ਤੋਂ ਅਸਮਰੱਥ ਸਨ ਅਤੇ ਥੋੜ੍ਹਾ ਤੁਰ ਕੇ ਥੱਕ ਜਾਂਦੇ ਸਨ।।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ