JALANDHAR WEATHER

ਬੇਅਦਬੀ ਬਿੱਲ: ਹਰਪਾਲ ਸਿੰਘ ਚੀਮਾ ਤੇ ਸੁਖਪਾਲ ਸਿੰਘ ਖਹਿਰਾ ਵਿਚਾਲੇ ਹੋ ਗਈ ਬਹਿਸ

ਚੰਡੀਗੜ੍ਹ, 15 ਜੁਲਾਈ (ਵਿਕਰਮਜੀਤ ਸਿੰਘ ਮਾਨ)- ਬੇਅਦਬੀ ਬਿੱਲ ’ਤੇ ਬਹਿਸ ਦੌਰਾਨ ਹਰਪਾਲ ਸਿੰਘ ਚੀਮਾ ਅਤੇ ਸੁਖਪਾਲ ਸਿੰਘ ਖਹਿਰਾ ਆਹਮੋ ਸਾਹਮਣੇ ਹੋ ਗਏ ਤੇ ਸਦਨ ’ਚ ਰੌਲਾ ਰੱਪਾ ਪੈ ਗਿਆ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ 2015 ਅਤੇ 16 ਵਿਚ ਬਰਗਾੜੀ ਅਤੇ ਬਹਿਬਲ ਕਲਾਂ ਵਿਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ ਪਰ ਮੇਰਾ ਮੰਨਣਾ ਹੈ ਕਿ ਜਦੋਂ ਧਰਮ ਦੇ ਨਾਮ ’ਤੇ ਸਰਕਾਰ ਬਣੀ ਸੀ, ਉਸ ਸਮੇਂ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ ਸਨ। 1986 ਵਿਚ ਨਕੋਦਰ ਵਿਚ ਪੰਜ ਪਵਿੱਤਰ ਬੀੜਾਂ ਨੂੰ ਅੱਗ ਲਗਾ ਦਿੱਤੀ ਗਈ ਸੀ। ਜਦੋਂ ਲੋਕ ਸ਼ਾਂਤੀਪੂਰਵਕ ਪ੍ਰਦਰਸ਼ਨ ਕਰ ਰਹੇ ਸਨ। ਉਸ ਸਮੇਂ ਦੀ ਸਰਕਾਰ ਨੇ ਚਾਰ ਲੋਕਾਂ ਨੂੰ ਮਾਰ ਦਿੱਤਾ ਸੀ। ਸੁਰਜੀਤ ਸਿੰਘ ਬਰਨਾਲਾ ਉਸ ਸਮੇਂ ਮੁੱਖ ਮੰਤਰੀ ਸਨ।

ਕੈਪਟਨ ਕੰਵਲਜੀਤ ਗ੍ਰਹਿ ਮੰਤਰੀ ਸਨ, ਸੁਖਜਿੰਦਰ ਸਿੰਘ ਸਿੱਖਿਆ ਮੰਤਰੀ ਸਨ। ਪਰ ਕੋਈ ਕਾਰਵਾਈ ਜਾਂ ਐਫ.ਆਈ.ਆਰ. ਨਹੀਂ ਲਈ ਗਈ। ਇਸ ’ਤੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿੱਤ ਮੰਤਰੀ ਗਲਤ ਤੱਥ ਪੇਸ਼ ਕਰ ਰਹੇ ਹਨ। ਜਿਨ੍ਹਾਂ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ, ਉਹ ਇਸ ਦੁਨੀਆਂ ਵਿਚ ਨਹੀਂ ਹਨ। ਮੇਰੇ ਪਿਤਾ ਅਤੇ ਕੈਪਟਨ ਅਮਰਿੰਦਰ ਸਿੰਘ ਨੇ 1984 ਦੀ ਘਟਨਾ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ